www.fgks.org   »   [go: up one dir, main page]

ਸਮੱਗਰੀ 'ਤੇ ਜਾਓ

ਮਾਤਾ ਖੀਵੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਮਾਤਾ

ਖੀਵੀ
ਮਾਤਾ ਖੀਵੀ
ਜਨਮ1506
ਸੰਘਰ ਕੋਟ
ਮੌਤ1586
ਜੀਵਨ ਸਾਥੀਗੁਰੂ ਅੰਗਦ ਦੇਵ
ਬੱਚੇਦੋ ਬੇਟੀਆਂ ਬੀਬੀ ਅਮਰੋ ਅਤੇ ਅਨੋਖੀ ਦੋ ਬੇਟੇ ਦਾਤੂ ਅਤੇ ਦਾਸੂ
ਮਾਤਾ-ਪਿਤਾ
  • ਦੇਵੀ ਚੰਦ (ਪਿਤਾ)
  • ਕਰਨ ਦੇਵੀ (ਮਾਤਾ)

ਮਾਤਾ ਖੀਵੀ(1506 - 1582) ਸਿੱਖ ਇਤਿਹਾਸ ਦੀ ਮਹਾਨ ਔਰਤ ਤੇ ਲੰਗਰ ਪ੍ਰਥਾ ਦੀ ਸਿਰਜਣਹਾਰੀ ਦਾ ਜਨਮ ਸੰਨ 1506 ਈ: ਵਿੱਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ, ਮਾਤਾ ਕਰਮ ਦੇਵੀ ਦੀ ਕੁੱਖੋਂ ਹੋਇਆ। ਭਾਈ ਦੇਵੀ ਚੰਦ ਉਸ ਸਮੇਂ ਦੇ ਅੰਮ੍ਰਿਤਸਰ ਜ਼ਿਲ੍ਹਾ ਦੇ ਨਗਰ ਸੰਘਰ ਦੇ ਵਸਨੀਕ ਸਨ ਅਤੇ ਹੁਣ ਇਹ ਨਗਰ ਤਰਨਤਾਰਨ ਜ਼ਿਲ੍ਹਾ ਵਿਚ ਸਥਿਤ ਹੈ। ਭਾਈ ਦੇਵੀ ਚੰਦ ਇਕ ਦੁਕਾਨਦਾਰ ਸਨ ਅਤੇ ਛੋਟੇ ਪੱਧਰ ਉੱਤੇ ਸ਼ਾਹੂਕਾਰੀ ਦਾ ਕੰਮ ਵੀ ਕਰਦੇ ਸਨ।

ਜੀਵਨ[ਸੋਧੋ]

ਬਚਪਨ ਵਿਚ ਹੀ ਸਾਊ, ਮਿਠਬੋਲੜਾ ਅਤੇ ਮਸਤ ਸੁਭਾਅ ਹੋਣ ਕਰਕੇ ਮਾਤਾ-ਪਿਤਾ ਨੇ ਆਪਣੀ ਬੱਚੀ ਦਾ ਨਾਂ ਖੀਵੀ ਰੱਖਿਆ। ਸੰਨ 1519 ਈ: ਵਿਚ ਮਾਤਾ ਖੀਵੀ ਜੀ ਦਾ ਵਿਆਹ ਖਡੂਰ ਸਾਹਿਬ ਦੇ ਵਾਸੀ ਭਾਈ ਫੇਰੂ ਮੱਲ ਜੀ ਦੇ ਪੁੱਤਰ ਭਾਈ ਲਹਿਣਾ ਜੀ ਨਾਲ ਹੋ ਗਿਆ, ਜੋ ਬਾਅਦ ਵਿਚ ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਬਣੇ।

ਲੰਗਰ ਪ੍ਰਥਾ[ਸੋਧੋ]

ਸਿੱਖ ਇਤਿਹਾਸ ਦੀ ਮਹਾਨ ਔਰਤ ਤੇ ਲੰਗਰ ਪ੍ਰਥਾ ਦੀ ਸਿਰਜਣਹਾਰੀ ‘ਮਾਤਾ ਖੀਵੀ ਜੀ’ ਸਿੱਖ ਧਰਮ ਵਿਚ ਸਿਰਫ ਮਾਤਾ ਖੀਵੀ ਜੀ ਹੀ ਅਜਿਹੀ ਔਰਤ ਹਨ, ਜਿਨ੍ਹਾਂ ਦਾ ਜ਼ਿਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਹੋਇਆ ਹੈ। ਮਾਤਾ ਖੀਵੀ ਨੇ ਲੰਗਰ ਦੀ ਸੇਵਾ ਦੇ ਸਾਰੇ ਪ੍ਰਬੰਧ ਦੀ ਜ਼ਿੰਮੇਵਾਰੀ ਆਪ ਸੰਭਾਲਦੇ ਸਨ। ਮਾਤਾ ਖੀਵੀ ਵੱਲੋਂ ਬਹੁਤ ਵਧੀਆ ਲੰਗਰ ਤਿਆਰ ਕੀਤਾ ਜਾਂਦਾ ਸੀ ਅਤੇ ਸੰਗਤਾਂ ਨੂੰ ਸ਼ਰਧਾ ਨਾਲ ਛਕਾਇਆ ਜਾਂਦਾ ਸੀ। ਮਾਤਾ ਜੀ ਨੇ ਲੰਗਰ ਦੀ ਸੇਵਾ ਤੋਂ ਇਲਾਵਾ ਸਭ ਲਈ ਪ੍ਰੇਮ ਭਰਿਆ ਵਾਤਾਵਰਣ ਵੀ ਸਿਰਜਿਆ। ਗੁਰੂ ਅੰਗਦ ਦੇਵ ਜੀ ਵੱਲੋਂ ਮਾਤਾ ਖੀਵੀ ਜੀ ਨੂੰ ਸੌਂਪੀ ਲੰਗਰ ਦੀ ਸੇਵਾ ਨੂੰ ਮਾਤਾ ਜੀ ਨੇ ਇੰਨੀ ਸਹਿਜਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਕਿ ਅੱਜ ਵੀ ਸਿੱਖ ਧਰਮ ਲੰਗਰ ਪ੍ਰਥਾ ਕਰਕੇ ਪੂਰੀ ਦੁਨੀਆ ਵਿਚ ਜਾਣਿਆ ਜਾਂਦਾ ਹੈ। ਆਪਣੇ ਗ੍ਰਹਿਸਥ ਦੀਆਂ ਜ਼ਿੰਮੇਂਵਾਰੀਆਂ ਚੰਗੀ ਤਰ੍ਹਾਂ ਨਿਭਾਉਂਦਿਆਂ ਹੋਇਆਂ ਬੱਚਿਆਂ ਦਾ ਵਧੀਆ ਤਰੀਕੇ ਨਾਲ ਪਾਲਣ-ਪੋਸ਼ਣ ਕੀਤਾ ਅਤੇ ਉਨ੍ਹਾਂ ਅੰਦਰ ਵੀ ਧਾਰਮਿਕ ਸੰਸਕਾਰ ਪੈਦਾ ਕੀਤੇ।[1]

ਅਕਾਲ ਚਲਾਣਾ[ਸੋਧੋ]

ਸੰਨ 1582ਈ: ਵਿਚ 75 ਸਾਲ ਦੀ ਉਮਰ ਵਿਚ ਮਾਤਾ ਜੀ ਅਕਾਲ ਚਲਾਣਾ ਕਰ ਗਏ। ਉਸ ਸਮੇਂ ਜਦੋਂ ਔਰਤ ਨੂੰ ਆਪਣੇ ਘਰ ਵਿਚ ਵੀ ਬਣਦੀ ਇੱਜ਼ਤ ਨਹੀਂ ਦਿੱਤੀ ਜਾਂਦੀ ਸੀ ਅਤੇ ਉਸ ਨੂੰ ਸਮਾਜ ਵਿਚ ਸਭ ਤੋਂ ਨੀਵੀਂ ਪੋੜੀ ‘ਤੇ ਰੱਖਿਆ ਜਾਂਦਾ ਸੀ, ਗੁਰੂ ਅੰਗਦ ਦੇਵ ਜੀ ਨੇ ਆਪਣੀ ਧਰਮ ਪਤਨੀ ਨੂੰ ਉਸ ਪ੍ਰਥਾ ਦੀ ਜ਼ਿੰਮੇਵਾਰੀ ਸੌਂਪੀ, ਜੋ ਆਉਣ ਵਾਲੇ ਸਮੇਂ ਵਿਚ ਸਿੱਖ ਧਰਮ ਦੀ ਪਹਿਚਾਣ ਬਣਨੀ ਸੀ।

ਹਵਾਲੇ[ਸੋਧੋ]

  1. Gujral, Maninder S. "KHIVI, MATA". The Sikh Encyclopedia -ਸਿੱਖ ਧਰਮ ਵਿਸ਼ਵਕੋਸ਼ (in ਅੰਗਰੇਜ਼ੀ (ਬਰਤਾਨਵੀ)). Retrieved 2018-12-12.